ਦਿੱਲੀ ਦੇ ਇਸ ਇਲਾਕੇ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਦਿੱਲੀ ਦੇ ਇਸ ਇਲਾਕੇ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਨਵੀਂ ਦਿੱਲੀ, 13 ਸਤੰਬਰ 2025: ਦਿੱਲੀ ਦੇ ਪ੍ਰਮੁੱਖ ਪੰਜ-ਤਾਰਾ ਹੋਟਲ ਤਾਜ ਪੈਲੇਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਹੋਟਲ ਦਿੱਲੀ ਦੇ ਚਾਣਕਿਆਪੁਰੀ ਇਲਾਕੇ ਵਿੱਚ ਸਥਿਤ ਹੈ, ਜਿੱਥੇ ਅਕਸਰ ਵੱਡੇ ਸਿਆਸਤਦਾਨ, ਕਾਰੋਬਾਰੀ ਅਤੇ ਡਿਪਲੋਮੈਟ ਠਹਿਰਦੇ ਹਨ। ਇਸ ਧਮਕੀ ਨੂੰ ਖੁਫੀਆ ਏਜੰਸੀਆਂ ਵੱਲੋਂ ਬਹੁਤ ਹੀ ਗੰਭੀਰਤਾ ਨਾਲ ਲਿਆ ਗਿਆ ਹੈ। ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਸੁਰੱਖਿਆ ਪ੍ਰਬੰਧ ਸਖਤ ਕਰ ਦਿੱਤੇ ਗਏ ਹਨ।

 

ਵਿਧਾਇਕ ਰਮਨ ਅਰੌੜਾ ਨੂੰ ਅਦਾਲਤ ਨੇ 14 ਦਿਨ ਲਈ ਨਿਆਂਇਕ ਹਿਰਾਸਤ ’ਚ ਭੇਜਿਆ

ਵਿਧਾਇਕ ਰਮਨ ਅਰੌੜਾ ਨੂੰ ਅਦਾਲਤ ਨੇ 14 ਦਿਨ ਲਈ ਨਿਆਂਇਕ ਹਿਰਾਸਤ ’ਚ ਭੇਜਿਆ

ਜਲੰਧਰ ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਦੇ ਖ਼ਿਲਾਫ਼ ਥਾਣਾ ਰਾਮਾ ਮੰਡੀ ਵਿਖੇ ਦਰਜ ਕੀਤੇ ਗਏ ਜਬਰਨ ਵਸੂਲੀ ਦੇ ਮਾਮਲੇ ਚ ਅੱਜ ਉਨ੍ਹਾਂ ਦਾ ਤਿੰਨ ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਰਮਨ ਅਰੋੜਾ ਨੂੰ ਜੁਡੀਸ਼ੀਅਲ ਹਿਰਾਸਤ ’ਚ ਭੇਜੇ ਜਾਣ ਦਾ ਹੁਕਮ ਦਿੱਤਾ ਹੈ।