ਮੋਦੀ ਸਰਕਾਰ ਵੱਲੋਂ ਦੇਸ਼ ਭਰ ਵਿੱਚ ਜਾਤੀ ਅਧਾਰਤ ਜਨਗਣਨਾ ਕਰਵਾਉਣ ਦਾ ਐਲਾਨ।
ਮੋਦੀ ਸਰਕਾਰ ਵੱਲੋਂ ਦੇਸ਼ ਭਰ ਵਿੱਚ ਜਾਤੀ ਅਧਾਰਤ ਜਨਗਣਨਾ ਕਰਵਾਉਣ ਦਾ ਐਲਾਨ।
30 ਅਪ੍ਰੈਲ:- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ 'ਸੁਪਰ ਕੈਬਨਿਟ' ਮੀਟਿੰਗ ਹੋਈ, ਜਿਸ ਵਿੱਚ ਕੇਂਦਰੀ ਕੈਬਨਿਟ ਦੇ ਕੁਝ ਉੱਚ ਮੰਤਰੀ ਮੌਜੂਦ ਸਨ।ਮੋਦੀ ਸਰਕਾਰ ਨੇ ਇੱਕ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਦੇਸ਼ ਭਰ ਵਿੱਚ ਜਾਤੀ ਅਧਾਰਤ ਜਨਗਣਨਾ ਕਰਵਾਉਣ ਦਾ ਐਲਾਨ ਕੀਤਾ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਇਹ ਜਾਣਕਾਰੀ ਦਿੱਤੀ ਹੈ।ਇਸ ਕਦਮ ਨੂੰ ਸਮਾਜਿਕ ਨਿਆਂ ਅਤੇ ਬਰਾਬਰ ਪ੍ਰਤੀਨਿਧਤਾ ਵੱਲ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।