ਮਾਰਕਿਟ ਕਮੇਟੀ ਦੇ ਚੇਅਰਮੈਨ ਵਜੋਂ ਗੁਰਮੇਲ ਸਿੰਘ ਮੱਦੋਕੇ ਨੇ ਸੰਭਾਲਿਆ ਅਹੁਦਾ...

ਮਾਰਕਿਟ ਕਮੇਟੀ ਦੇ ਚੇਅਰਮੈਨ ਵਜੋਂ ਗੁਰਮੇਲ ਸਿੰਘ ਮੱਦੋਕੇ ਨੇ ਸੰਭਾਲਿਆ ਅਹੁਦਾ...

ਮੋਗਾ, 7 ਜੂਨ– ਅਜੀਤਵਾਲ ਤੋਂ ਗੁਰਮੇਲ ਸਿੰਘ ਮੱਦੋਕੇ ਅਤੇ ਬਧਨੀਂ ਕਲਾਂ ਤੋਂ ਪਰਮਜੀਤ ਸਿੰਘ ਬੁੱਟਰ ਨੇ ਅੱਜ ਆਪਣੇ-ਆਪਣੇ ਮਾਰਕੀਟ ਕਮੇਟੀ ਚੇਅਰਮੈਨ ਦੇ ਅਹੁਦੇ ਸੰਭਾਲੇ। ਇਸ ਮੌਕੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਰੋੜੀ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਮੰਡੀ ਬੋਰਡ ਦੇ ਚੈਅਰਮੈਨ ਹਰਚੰਦ ਸਿੰਘ ਬਰਸਟ ਨੇ ਤਾਜਪੋਸੀ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਮੁਬਾਰਕਬਾਦ ਦਿੱਤੀ। ਡਿਪਟੀ ਸਪੀਕਰ ਰੋੜੀ ਨੇ ਦੋਵੇਂ ਚੇਅਰਮੈਨ ਨੂੰ ਇਮਾਨਦਾਰੀ ਨਾਲ ਆਪਣੀਆਂ ਜਿੰਮੇਵਾਰੀਆਂ ਨਿਭਾਉਣ ਦੀ ਆਸ ਜਤਾਈ ਅਤੇ ਆਮ ਆਦਮੀ ਪਾਰਟੀ ਵਲੋਂ ਵਰਕਰਾਂ ਨੂੰ ਸਨਮਾਨ ਦੇਣ ਦੇ ਵਾਅਦੇ ਨੂੰ ਦੁਹਰਾਇਆ। ਕੈਬਨਿਟ ਮੰਤਰੀ ਖੁੱਡੀਆਂ ਨੇ ਭ੍ਰਿਸ਼ਟਾਚਾਰ ਅਤੇ ਨਸ਼ੇ ਖ਼ਿਲਾਫ਼ ਸਰਕਾਰ ਦੀ ਨੀਤੀ ਨੂੰ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨਸ਼ਿਆਂ ਖ਼ਿਲਾਫ਼ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਸੰਬੰਧੀ ਸਮੱਸਿਆ ਹੱਲ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਤੇ ਆਧੁਨਿਕ ਸੰਦ ਕਿਸਾਨਾਂ ਨੂੰ ਦਿੱਤੇ ਜਾ ਰਹੇ ਹਨ ਤੇ ਨਹਿਰਾਂ ਤੋਂ ਪਾਣੀ ਦੀ ਵਰਤੋਂ ਵਧੀ ਹੈ। ਕੱਸੀਆਂ ਅਤੇ ਖਾਲਿਆਂ ਦੀ ਸਫਾਈ ਲਈ ਵੀ ਵੱਡੀ ਰਕਮ ਖਰਚ ਕੀਤੀ ਗਈ ਹੈ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਬਚਤ ਹੋ ਸਕੇ। ਸਮਾਗਮ ਵਿੱਚ ਵਿਧਾਇਕ ਮਨਜੀਤ ਬਿਲਾਸਪੁਰ, ਦਵਿੰਦਰਜੀਤ ਲਾਡੀ ਢੌਂਸ, ਚੈਅਰਮੈਨ ਬਰਿੰਦਰ ਮਧੇਕੇ, ਹਰਮਨਜੀਤ ਸਿੰਘ ਬਰਾੜ, ਜਸਦੀਪ ਸਿੰਘ ਗੈਰੀ ਢੁੱਡੀਕੇ ਅਤੇ ਹੋਰ ਅਧਿਕਾਰੀ ਵੀ ਮੌਜੂਦ ਰਹੇ।

Ads

4
4

Share this post