ਸ਼ੇਖ ਹਸੀਨਾ ਨੂੰ ਬੰਗਲਾਦੇਸ਼ ਦੀ ਅਦਾਲਤ ਨੇ ਸੁਣਾਈ ਛੇ ਮਹੀਨਿਆਂ ਦੀ ਸਜ਼ਾ
ਸ਼ੇਖ ਹਸੀਨਾ ਨੂੰ ਬੰਗਲਾਦੇਸ਼ ਦੀ ਅਦਾਲਤ ਨੇ ਸੁਣਾਈ ਛੇ ਮਹੀਨਿਆਂ ਦੀ ਸਜ਼ਾ
2 ਜੁਲਾਈ,2025: ਬੰਗਲਾਦੇਸ਼ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਇੱਕ ਹੋਰ ਵੱਡੀ ਮੁਸੀਬਤ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਨੂੰ 6 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਹ ਫੈਸਲਾ ਬੰਗਲਾਦੇਸ਼ ਦੇ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ ਨੇ ਦਿੱਤਾ ਹੈ। ਅਦਾਲਤ ਨੇ ਹਸੀਨਾ ਨੂੰ ਮਾਣਹਾਨੀ ਦੇ ਮਾਮਲੇ ਵਿੱਚ ਦੋਸ਼ੀ ਪਾਇਆ ਅਤੇ ਇਹ ਸਜ਼ਾ ਬੁੱਧਵਾਰ ਨੂੰ ਸੁਣਾਈ ਗਈ।ਅਦਾਲਤ ਨੇ ਜੱਜ ਮੁਹੰਮਦ ਗੁਲਾਮ ਮੁਰਤਜ਼ਾ ਮਜੂਮਦਾਰ ਦੀ ਪ੍ਰਧਾਨਗੀ ਹੇਠ ਇਹ ਫੈਸਲਾ ਸੁਣਾਇਆ। ਇਸ ਤੋਂ ਇਲਾਵਾ, ਸ਼ਕੀਲ ਅਕੰਦ ਬੁਲਬੁਲ ਨੂੰ ਵੀ ਦੋ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਗਈ। ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਅਤੇ ਬੰਗਲਾਦੇਸ਼ ਛੱਡਣ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਹਸੀਨਾ ਨੂੰ ਕਿਸੇ ਵੀ ਮਾਮਲੇ ਵਿੱਚ ਇਹ ਸਜ਼ਾ ਮਿਲੀ ਹੈ।