21 ਜੁਲਾਈ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਮਾਨਸੂਨ ਸੈਸ਼ਨ

21 ਜੁਲਾਈ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਮਾਨਸੂਨ ਸੈਸ਼ਨ

3 ਜੁਲਾਈ, 2025, ਨਵੀਂ ਦਿੱਲੀ - ਸੰਸਦ ਦੇ ਮਾਨਸੂਨ ਸ਼ੈਸ਼ਨ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈlਸੰਸਦ ਦਾ ਮਾਨਸੂਨ ਸੈਸ਼ਨ 21 ਜੁਲਾਈ ਤੋਂ ਸ਼ੁਰੂ ਹੋਵੇਗਾ ਅਤੇ 21 ਅਗਸਤ ਤੱਕ ਚੱਲੇਗਾ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਐਕਸ ’ਤੇ ਕਿਹਾ, ‘ਰਾਸ਼ਟਰਪਤੀ ਨੇ 21 ਜੁਲਾਈ ਤੋਂ 21 ਅਗਸਤ ਤੱਕ ਸੰਸਦ ਦਾ ਮੌਨਸੂਨ ਸੈਸ਼ਨ ਬੁਲਾਉਣ ਦੇ ਸਰਕਾਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਆਜ਼ਾਦੀ ਦਿਹਾੜੇ ਦੇ ਜਸ਼ਨਾਂ ਦੇ ਮੱਦੇਨਜ਼ਰ 13 ਅਤੇ 14 ਅਗਸਤ ਨੂੰ ਕੋਈ ਕਾਰਵਾਈ ਨਹੀਂ ਹੋਵੇਗੀ।’ ਪਹਿਲਗਾਮ ਹਮਲੇ ਤੋਂ ਬਾਅਦ ਹੋ ਰਿਹਾ ਇਹ ਸੰਸਦ ਸੈਸ਼ਨ ਕਾਫੀ ਹੰਗਾਮੇਦਾਰ ਹੋਣ ਵਾਲਾ ਹੈ। ਇਸ ਸੈਸ਼ਨ ਦੌਰਾਨ ਕਈ ਮਹੱਤਵਪੂਰਨ ਬਿੱਲਾਂ ਅਤੇ ਮੁੱਦਿਆਂ ’ਤੇ ਚਰਚਾ ਦੀ ਸੰਭਾਵਨਾ ਹੈ।

 

Ads

4
4

Share this post