ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸੰਭਾਲਿਆ ਅਹੁਦਾ,

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸੰਭਾਲਿਆ ਅਹੁਦਾ,

4, ਜੁਲਾਈ ,2025 ,ਚੰਡੀਗੜ੍ਹ: ਲੁਧਿਆਣਾ ਪੱਛਮੀ ਤੋਂ ਜ਼ਿਮਨੀ ਚੋਣ ਜਿੱਤ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਬਣੇ ਸੰਜੀਵ ਅਰੋੜਾ ਨੇ ਬੀਤੇ ਦਿਨ ਵੀਰਵਾਰ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁੱਕ ਲਈ ਹੈI ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਨਵ-ਨਿਯੁਕਤ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਦਿੱਤੇ ਗਏ ਵਿਭਾਗਾਂ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਅੱਜ ਉਨ੍ਹਾਂ ਨੇ ਆਪਣੇ ਅਹੁਦਿਆਂ ਦੀ ਕਮਾਨ ਸੰਭਾਲ ਲਈ ਹੈ। ਦੱਸ ਦੇਈਏ ਕਿ ਉਨ੍ਹਾਂ ਨੂੰ ਤਿੰਨ ਵਿਭਾਗ ਦਿੱਤੇ ਗਏ ਹਨ ਜਿਸ ਵਿੱਚ ਉਨ੍ਹਾਂ ਨੂੰ ਉਦਯੋਗ ਅਤੇ ਵਣਜ,ਪ੍ਰਵਾਸੀ ਭਾਰਤੀ ਮਾਮਲੇ(NRI), ਨਿਵੇਸ਼ ਪ੍ਰੋਤਸਾਹਨ ਵਿਭਾਗ ਦਿੱਤੇ ਗਏ ਹਨ।

Ads

4
4

Share this post