ਅਬੋਹਰ ਕੱਪੜਾ ਵਪਾਰੀ ਦੇ ਕਤਲ ਮਾਮਲੇ 'ਚ ਪੁਲਿਸ ਨੇ 2 ਹੋਰ ਦੋਸ਼ੀ ਕੀਤੇ ਗ੍ਰਿਫ਼ਤਾਰ

ਅਬੋਹਰ ਕੱਪੜਾ ਵਪਾਰੀ  ਦੇ ਕਤਲ ਮਾਮਲੇ 'ਚ ਪੁਲਿਸ ਨੇ 2 ਹੋਰ ਦੋਸ਼ੀ ਕੀਤੇ ਗ੍ਰਿਫ਼ਤਾਰ

 

ਅਬੋਹਰ ਵਿਚ ਕੱਪੜਾ ਵਪਾਰੀ ਸੰਜੇ ਵਰਮਾ ਕਤਲ ਕਾਂਡ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ 2 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਦੋਵੇਂ ਨੌਜਵਾਨਾਂ ਨੂੰ ਮੱਧ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਅਜੇ ਤੱਕ ਇਸ ਦਾ ਕੋਈ ਖੁਲਾਸਾ ਨਹੀਂ ਕੀਤਾ ਹੈ ਕਿ ਇਸ ਕਤਲ ਕਾਂਡ ਮਾਮਲੇ ਵਿੱਚ ਇਹਨਾਂ ਦੋਵੇਂ ਨੌਜਵਾਨਾਂ ਦੀ ਵੀ ਸ਼ਮੂਲੀਅਤ ਹੈ।

ਮੱਧ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤੇ ਗਏ ਇਹਨਾਂ ਨੌਜਵਾਨਾਂ ਦੀ ਇਸ ਕਤਲ ਕਾਂਡ 'ਚ ਕਿਸ ਤਰ੍ਹਾਂ ਦੀ ਸ਼ਮੂਲੀਅਤ ਹੈ ਜਾਂ ਫਿਰ ਸ਼ੂਟਰਾਂ ਨਾਲ ਕੀ ਸੰਬੰਧ ਹੈ ,ਇਸ ਬਾਰੇ ਪੁਲਿਸ ਨੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ। ਜਿਸ ਤਰ੍ਹਾਂ ਪੁਲਿਸ ਵੱਲੋਂ ਪਹਿਲਾਂ ਬੀਕਾਨੇਰ ਤੋਂ ਗ੍ਰਿਫਤਾਰ ਕੀਤੇ ਤਿੰਨੇ ਨੌਜਵਾਨਾਂ ਬਾਰੇ ਜਾਣਕਾਰੀ ਦਿੱਤੀ ਗਈ ਸੀ।ਇਸ ਤੋਂ ਪਹਿਲਾਂ ਪੁਲਿਸ ਨੇ ਰਾਜਸਥਾਨ ਦੇ ਬੀਕਾਨੇਰ ਤੋਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। AGTF, ਕਾਊਂਟਰ ਇੰਟੈਲੀਜੈਂਸ ਅਤੇ ਅਬੋਹਰ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ ਸਫਲਤਾ ਹਾਸਲ ਕੀਤੀ ਗਈ ਸੀ। ਫਾਜ਼ਿਲਕਾ ਦੇ SSP ਗੁਰਮੀਤ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਸੀ। ਇਨ੍ਹਾਂ ਉਤੇ ਸੰਜੇ ਵਰਮਾ ਕਤਲ ਕਾਂਡ ਦੇ ਸ਼ੂਟਰਾਂ ਨੂੰ ਪਨਾਹ ਦੇਣ ਦੇ ਆਰੋਪ ਹਨ। ਸ਼ੂਟਰਾਂ ਲਈ ਵਿਦੇਸ਼ ਤੋਂ ਪੈਸੇ ਗ੍ਰਿਫ਼ਤਾਰ ਮੁਲਜ਼ਮਾਂ ਦੇ ਖਾਤਿਆਂ ਵਿੱਚ ਆਏ ਸਨ।

Ads

4
4

Share this post