ਭਾਈ ਅੰਮ੍ਰਿਤਪਾਲ ਸਿੰਘ ਆਪਣੇ ’ਤੇ ਲੱਗੇ ਐਨਐਸਏ ਨੂੰ ਸੁਪਰੀਮ ਕੋਰਟ ’ਚ ਦੇਣਗੇ ਚੁਣੌਤੀ
ਭਾਈ ਅੰਮ੍ਰਿਤਪਾਲ ਸਿੰਘ ਆਪਣੇ ’ਤੇ ਲੱਗੇ ਐਨਐਸਏ ਨੂੰ ਸੁਪਰੀਮ ਕੋਰਟ ’ਚ ਦੇਣਗੇ ਚੁਣੌਤੀ
22 ਜੁਲਾਈ 2025 :- ਚੰਡੀਗੜ੍ਹ, ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਹੁਣ ਆਪਣੇ ’ਤੇ ਲੱਗੇ ਐਨਐਸਏ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦੇਣ ਦੀ ਤਿਆਰੀ ਕਰ ਰਹੇ ਹਨ। ਦੱਸ ਦਈਏ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਪਟੀਸ਼ਨ ਅਗਲੇ ਹਫਤੇ ਸੁਪਰੀਮ ਕੋਰਟ ’ਚ ਦਾਇਰ ਕਰਨਗੇ। ਵਾਰਿਸ ਪੰਜਾਬ ਦੇ ਬੁਲਾਰੇ ਅਤੇ ਕਾਨੂੰਨੀ ਸਲਾਹਕਾਰ ਇਮਾਨ ਸਿੰਘ ਖਾਰਾ ਦਾ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਨਸ਼ਾ ਕਰਨ ਵਾਲੇ ਬਿਆਨ ’ਤੇ ਕਿਹਾ ਕਿ ਉਸ 'ਤੇ ਲਗਾਏ ਜਾ ਰਹੇ ਸਾਰੇ ਦੋਸ਼ ਬੇਬੁਨਿਆਦ ਹਨ, ਪੁਲਿਸ ਨੇ ਉਸਨੂੰ ਧਮਕੀ ਦੇ ਕੇ ਇਹ ਬਿਆਨ ਕੱਢੇ ਹਨ, ਇਨ੍ਹਾਂ ਬਿਆਨਾਂ ਦਾ ਕੋਈ ਮਹੱਤਵ ਨਹੀਂ ਹੈ।