ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸਮਾਰੋਹ ਲਈ ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਮਾਲਦਾ ਤੋਂ ਕਲਕੱਤਾ ਵੱਲ ਰਵਾਨਾ...
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸਮਾਰੋਹ ਲਈ ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਮਾਲਦਾ ਤੋਂ ਕਲਕੱਤਾ ਵੱਲ ਰਵਾਨਾ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਮਾਰੋਹ ਦੇ ਤਹਿਤ ਗੁਰਦੁਆਰਾ ਧੋਬੜੀ ਸਾਹਿਬ (ਆਸਾਮ) ਤੋਂ ਆਰੰਭਿਆ ਗਿਆ ਸ਼ਹੀਦੀ ਨਗਰ ਕੀਰਤਨ ਆਪਣੇ ਅਗਲੇ ਪੜਾਅ ਵਿੱਚ ਮਾਲਦਾ ਤੋਂ ਕਲਕੱਤਾ ਵੱਲ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਧਾਰਮਿਕ ਦੀਵਾਨ ਵਿੱਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਹੁਕਮਨਾਮਾ ਸਰਵਣ ਕਰਵਾਇਆ ਗਿਆ। ਨਗਰ ਕੀਰਤਨ ਦੌਰਾਨ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ, ਵੱਡਅਕਾਰੀ ਸਕਰੀਨਾਂ ਰਾਹੀਂ ਇਤਿਹਾਸਕ ਦ੍ਰਿਸ਼ਾਂ ਦੀ ਪ੍ਰਦਰਸ਼ਨੀ ਅਤੇ ਸੰਗਤਾਂ ਵੱਲੋਂ ਕੀਤੇ ਗਏ ਲੰਗਰ ਪ੍ਰਬੰਧ ਖਿੱਚ ਦਾ ਕੇਂਦਰ ਰਹੇ। ਵੱਡੀ ਗਿਣਤੀ ਵਿੱਚ ਸੰਗਤਾਂ ਨੇ ਵੱਖ-ਵੱਖ ਪੜਾਵਾਂ 'ਤੇ ਨਗਰ ਕੀਰਤਨ ਦਾ ਸਵਾਗਤ ਕੀਤਾ।