ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ ਦੇ ਹੜ੍ਹ ਪੀੜਤ ਇਲਾਕਿਆਂ ਦਾ ਕੀਤਾ ਦੌਰਾ
ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ ਦੇ ਹੜ੍ਹ ਪੀੜਤ ਇਲਾਕਿਆਂ ਦਾ ਕੀਤਾ ਦੌਰਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਉਹਨਾਂ ਇਲਾਕਿਆਂ ਦਾ ਦੌਰਾ ਕਰਨ ਪਹੁੰਚੇ ਜੋ ਹੜ੍ਹਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਉਹ ਖੁਦ ਬੇੜੀ ਰਾਹੀਂ ਸਤਲੁਜ ਦਰਿਆ ਨਾਲ ਲੱਗਦੇ ਕਈ ਪਿੰਡਾਂ ਵਿੱਚ ਗਏ ਅਤੇ ਹੜ੍ਹ ਪੀੜਤ ਪਰਿਵਾਰਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।ਮੁੱਖ ਮੰਤਰੀ ਨੇ ਖਾਸ ਤੌਰ 'ਤੇ ਪਿੰਡ ਗੱਟੀ ਰਾਜੋ ਕੇ ਦਾ ਦੌਰਾ ਕੀਤਾ, ਜਿੱਥੇ ਹੜ੍ਹਾਂ ਨੇ ਵੱਡਾ ਨੁਕਸਾਨ ਕੀਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਯਕੀਨ ਦਵਾਇਆ ਕਿ ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਜਾਰੀ ਹਨ ਅਤੇ ਕਿਸੇ ਨੂੰ ਵੀ ਇੱਕਲਾ ਨਹੀਂ ਛੱਡਿਆ ਜਾਵੇਗਾ।ਭਗਵੰਤ ਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਸਹਾਇਤਾ ਪਹੁੰਚਾਈ ਜਾਵੇ। ਇਸਦੇ ਨਾਲ ਹੀ ਉਨ੍ਹਾਂ ਨੇ ਨੁਕਸਾਨ ਦੀ ਸਹੀ ਰਿਪੋਰਟ ਤਿਆਰ ਕਰਕੇ ਲੋਕਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਜਾਰੀ ਕਰਨ ਲਈ ਵੀ ਕਿਹਾ। ਮੁੱਖ ਮੰਤਰੀ ਨੇ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਹੜ੍ਹ ਪੀੜਤ ਲੋਕਾਂ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ।