ਚੰਡੀਗੜ੍ਹ ਪ੍ਰਸ਼ਾਸਨ ਨੇ ਵੀ 7 ਸਤੰਬਰ ਤੱਕ ਸਕੂਲਾਂ 'ਚ ਕੀਤੀਆਂ ਛੁੱਟੀਆਂ

ਚੰਡੀਗੜ੍ਹ ਪ੍ਰਸ਼ਾਸਨ ਨੇ ਵੀ 7 ਸਤੰਬਰ ਤੱਕ ਸਕੂਲਾਂ 'ਚ ਕੀਤੀਆਂ ਛੁੱਟੀਆਂ

ਚੰਡੀਗੜ੍ਹ ਵਿੱਚ ਅੱਜ (3 ਸਤੰਬਰ) ਸਵੇਰੇ ਤੋਂ ਹੀ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਨਾਲ ਹਾਲਾਤ ਗੰਭੀਰ ਬਣ ਗਏ ਹਨ। ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ 1162 ਫੁੱਟ ਤੱਕ ਪਹੁੰਚ ਗਿਆ ਹੈ, ਜੋ ਖ਼ਤਰੇ ਦੀ ਰੇਖਾ ਤੋਂ ਵੱਧ ਹੈ। ਇਸ ਕਾਰਨ ਸਵੇਰੇ 7 ਵਜੇ ਝੀਲ ਦੇ ਹੜ੍ਹ ਗੇਟ ਖੋਲ੍ਹ ਦਿੱਤੇ ਗਏ ਹਨ ਤਾਂ ਜੋ ਪਾਣੀ ਦੇ ਵਹਾਅ ਨੂੰ ਨਿਯੰਤਰਿਤ ਕੀਤਾ ਜਾ ਸਕੇ।

ਮੌਸਮ ਵਿਭਾਗ ਨੇ ਚੰਡੀਗੜ੍ਹ ਲਈ ਰੈੱਡ ਅਲਰਟ ਜਾਰੀ ਕਰਦਿਆਂ ਕਿਹਾ ਹੈ ਕਿ ਆਉਂਦੇ ਦਿਨਾਂ ਵਿੱਚ ਹੋਰ ਵੀ ਭਾਰੀ ਬਰਸਾਤ ਦੀ ਸੰਭਾਵਨਾ ਹੈ। ਸਥਿਤੀ ਨੂੰ ਦੇਖਦਿਆਂ, ਪ੍ਰਸ਼ਾਸਨ ਨੇ ਐਮਰਜੈਂਸੀ ਮੀਟਿੰਗ ਬੁਲਾਈ ਅਤੇ ਸਾਰੇ ਸਕੂਲਾਂ ਨੂੰ 7 ਸਤੰਬਰ ਤੱਕ ਬੰਦ ਕਰਨ ਦਾ ਐਲਾਨ ਕੀਤਾ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਇਹ ਕਦਮ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਚੁੱਕਿਆ ਗਿਆ ਹੈ।ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਬਿਨਾ ਲੋੜ ਘਰੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਗਈ ਹੈ। 

Ads

4
4

Share this post