ਗਾਇਕ ਮਨਕਿਰਤ ਔਲਖ ਨੇ ਹੜ੍ਹ ਪੀੜਤਾਂ ਦੀ ਮੱਦਦ ਲਈ 5 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ
ਗਾਇਕ ਮਨਕਿਰਤ ਔਲਖ ਨੇ ਹੜ੍ਹ ਪੀੜਤਾਂ ਦੀ ਮੱਦਦ ਲਈ 5 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ
ਚੰਡੀਗੜ੍ਹ, 4 ਸਤੰਬਰ 2025: ਪੰਜਾਬ ਵਿੱਚ ਹੜ੍ਹਾਂ ਕਾਰਨ ਤਬਾਹੀ ਜਾਰੀ ਹੈ। ਹੁਣ ਤੱਕ ਸੂਬੇ 37 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਲਗਭਗ 2.56 ਲੱਖ ਤੋਂ ਵੱਧ ਲੋਕ ਸਿੱਧੇ ਤੌਰ 'ਤੇ ਪ੍ਰਭਾਵਿਤ ਹੋਏ ਹਨ। ਇਸ ਵਿਨਾਸ਼ਕਾਰੀ ਸੰਕਟ ਦੇ ਵਿਚਕਾਰ, ਪੰਜਾਬ ਦੇ ਲੋਕਾਂ ਦੀ ਮਦਦ ਲਈ ਹੁਣ ਪੰਜਾਬੀ ਸੰਗੀਤ ਅਤੇ ਫਿਲਮ ਜਗਤ ਦੇ ਕਈ ਵੱਡੇ ਸਿਤਾਰੇ ਅੱਗੇ ਆਏ ਹਨ।
ਇਸ ਮੁਸ਼ਕਲ ਘੜੀ ਵਿੱਚ, ਪ੍ਰਸਿੱਧ ਪੰਜਾਬੀ ਗਾਇਕ Mankirat Aulakh ਨੇ ਹੜ੍ਹ ਪੀੜਤਾਂ ਦੀ ਮਦਦ ਲਈ ਇੱਕ ਵੱਡਾ ਐਲਾਨ ਕੀਤਾ ਹੈ। News 18 ਨੂੰ ਦਿੱਤੇ ਇੱਕ ਖਾਸ ਇੰਟਰਵਿਊ ਵਿੱਚ ਉਨ੍ਹਾਂ ਨੇ ਦੱਸਿਆ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ 5 ਕਰੋੜ ਰੁਪਏ ਦਾ ਯੋਗਦਾਨ ਦੇਣਗੇ। ਉਨ੍ਹਾਂ ਦਾ ਇਹ ਕਦਮ ਸੰਕਟ ਦੇ ਸਮੇਂ ਮਨੁੱਖਤਾ ਦੀ ਇੱਕ ਵੱਡੀ ਮਿਸਾਲ ਹੈ।