ਰੂਪਨਗਰ DC ਨੇ ਸਤਲੁਜ ਦਰਿਆ ਦੇ ਬੰਨ੍ਹ ਦਾ ਲਿਆ ਜਾਇਜ਼ਾ
ਰੂਪਨਗਰ DC ਨੇ ਸਤਲੁਜ ਦਰਿਆ ਦੇ ਬੰਨ੍ਹ ਦਾ ਲਿਆ ਜਾਇਜ਼ਾ
ਨਵਾਂਸ਼ਹਿਰ 5 ਸਤੰਬਰ,2025 ਰਾਹੋਂ ਨੇੜੇ ਸਤਲੁਜ ਦਹਿਆ ‘ਤੇ ਤਲਵੰਡੀ ਸ਼ੀਬੂ ਬੰਨ੍ਹ ‘ਤੇ ਬੀਤੀ ਦੇਰ ਸ਼ਾਮ ਲੱਗੀ ਢਾਅ ਉਪਰੰਤ ਜ਼ਿਲਾ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਬੰਨ੍ਹ ਨੂੰ ਮਜ਼ਬੂਤ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਦੁਪਹਿਰ ਸਮੇਂ ਫੌਜ ਦੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਬੰਨ੍ਹ ‘ਤੇ ਪਾਣੀ ਦੇ ਤੇਜ਼ ਵਹਾਅ ਅਤੇ ਦਬਾਅ ਨਾਲ ਦੇਰ ਰਾਤ ਬਣੀ ਸਥਿਤੀ ਨੂੰ ਇਲਾਕੇ ਦੇ ਲੋਕਾਂ ਨੇ ਪ੍ਰਸ਼ਾਸਨਿਕ ਟੀਮਾਂ ਨਾਲ ਬਹੁਤ ਹੀ ਸੁਚੱਜੇ ਢੰਗ ਨਾਲ ਕੰਟਰੋਲ ਕਰ ਲਿਆ। ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਸਹੂਲਤ ਲਈ ਬੰਨ੍ਹ ‘ਤੇ ਹਰ ਲੌੜੀਦਾ ਪ੍ਰਬੰਧ ਅਤੇ ਸਾਜੋ-ਸਾਮਾਨ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਮੌਜੂਦਾ ਸਮੇਂ ਬੰਨ੍ਹਾਂ ਦੀ ਸਥਿਤੀ ਬਿਲਕੁਲ ਠੀਕ-ਠਾਕ ਹੈ ਅਤੇ ਕਿਸੇ ਵੀ ਗੱਲ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ।