ਗੁਰਦਰਸ਼ਨ ਸੈਣੀ ਨੇ ਹੜ੍ਹ ਪ੍ਰਭਾਵਿਤ 500 ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਗੁਰਦਰਸ਼ਨ ਸੈਣੀ ਨੇ ਹੜ੍ਹ ਪ੍ਰਭਾਵਿਤ 500 ਪਰਿਵਾਰਾਂ ਨੂੰ  ਵੰਡੀਆਂ ਰਾਸ਼ਨ ਕਿੱਟਾਂ

ਪਿੰਡ ਟਿਵਾਣਾ ਨੇੜਲੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਮਦਦ ਲਈ ਜਾਰੀ ਸਰਗਰਮੀਆਂ ਨੂੰ ਹੋਰ ਤੇਜ਼ ਕਰਦਿਆਂ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਵੱਲੋਂ ਅੱਜ ਕਰੀਬ 500 ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਪਿੰਡ ਸਾਧਾਂਪੁਰ, ਖਜੂਰਮੰਡੀ ਅਤੇ ਬਾਜੀਗਰ ਬਸਤੀ ਵਿੱਚ ਆਪਣੀ ਟੀਮ ਨਾਲ ਰਾਸ਼ਨ ਦਾ ਭਰਿਆ ਕੈਂਟਰ ਲੈ ਕੇ ਪੁੱਜੇ ਸ. ਸੈਣੀ ਨੇ ਕਿਹਾ ਕਿ ਹਲਕਾ ਵਾਸੀਆਂ ਦੀ ਹਰ ਜਾਇਜ਼ ਮੰਗ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਹੜ ਪੀੜਤਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਗਿਆ ਹੈ, ਜਿਉਂ-ਜਿਉਂ ਹਾਲਾਤ ਆਮ ਵਾਂਗ ਹੋਣਗੇ, ਤਿਉਂ-ਤਿਉਂ ਉਨ੍ਹਾਂ ਕੋਲ ਦੁਬਾਰਾ ਪੁੱਜ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਾਂਗੇ ਅਤੇ ਉਨ੍ਹਾਂ ਨੂੰ ਦੂਰ ਕਰਨ ਦਾ ਹਰ ਸੰਭਵ ਯਤਨ ਕਰਾਂਗੇ। ਸ. ਸੈਣੀ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਵੱਡਾ ਨੁਕਸਾਨ ਹੋਇਆ ਹੈ ਅਤੇ ਹਲਕਾ ਡੇਰਾਬੱਸੀ ਵਿੱਚ ਵੀ ਕਾਫੀ ਨੁਕਸਾਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਤੁਰੰਤ ਗਿਰਦਾਵਰੀ ਕਰਵਾ ਕੇ ਜਲਦ ਤੋਂ ਜਲਦ ਹੜ੍ਹ ਪੀੜਤਾਂ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ, ਕਿਉਂਕਿ ਹੁਣ ਹੜ੍ਹਾਂ ਦਾ ਪਾਣੀ ਘਟਣਾ ਸ਼ੁਰੂ ਹੋ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕੇਂਦਰ ਵੱਲੋਂ ਐਲਾਨੇ ਪੈਸੇ ਨੂੰ ਸਹੀ ਥਾਂ ਵਰਤਣ ਸਬੰਧੀ ਠੋਸ ਨੀਤੀ ਬਣਾਵੇ। ਇਸ ਮੌਕੇ ਉਨ੍ਹਾਂ ਨਾਲ ਪੁਸ਼ਪਿੰਦਰ ਮਹਿਤਾ, ਹਰਪ੍ਰੀਤ ਸਿੰਘ ਟਿੰਕੂ, ਗੁਲਜਾਰ ਸਿੰਘ ਟਿਵਾਣਾ, ਐਡਵੋਕੇਟ ਵਿਕਰਾਂਤ ਪਵਾਰ , ਬਿੰਦਰ , ਰਮਨ, ਮੇਜਰ, ਜਸਬੀਰ, ਦਵਿੰਦਰ , ਰਾਜ ਕਿਸ਼ਨ ਜੀ , ਤੇ ਸੰਨਤ ਭਾਰਦਵਾਜ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਮੋਹਤਬਰ ਹਾਜ਼ਰ ਸਨ।

Ads

4
4

Share this post