ਸਿੱਖ ਸ਼ਰਧਾਲੂਆਂ ਨੂੰ ਸ੍ਰੀ ਨਨਕਾਣਾ ਸਾਹਿਬ ਜਾਣ ਦੀ ਇਜ਼ਾਜਤ ਦੇਣ 'ਤੇ ਵੜਿੰਗ ਨੇ ਕੇਂਦਰ ਸਰਕਾਰ ਦਾ ਕੀਤਾ ਧੰਨਵਾਦ
ਸਿੱਖ ਸ਼ਰਧਾਲੂਆਂ ਨੂੰ ਸ੍ਰੀ ਨਨਕਾਣਾ ਸਾਹਿਬ ਜਾਣ ਦੀ ਇਜ਼ਾਜਤ ਦੇਣ 'ਤੇ ਵੜਿੰਗ ਨੇ ਕੇਂਦਰ ਸਰਕਾਰ ਦਾ ਕੀਤਾ ਧੰਨਵਾਦ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਭਾਰਤ ਸਰਕਾਰ ਵੱਲੋਂ ਇਜਾਜ਼ਤ ਦੇ ਦਿੱਤੀ ਗਈ ਹੈ। ਹੁਣ ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਬਿਆਨ ਸਾਹਮਣੇ ਆਇਆ ਹੈ। ਰਾਜਾ ਵੜਿੰਗ ਨੇ ਕਿਹਾ ਕਿ, "ਮੈਂ ਭਾਰਤ ਸਰਕਾਰ ਦਾ ਧੰਨਵਾਦ ਕਰਦਾ ਹਾਂ ਕਿ ਸਾਡੇ 'ਜਥੇ' ਨੂੰ ਸ੍ਰੀ ਨਨਕਾਣਾ ਸਾਹਿਬ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਨਨਕਾਣਾ ਸਾਹਿਬ ਆਉਣ ਵਾਲਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ।"