ਹੁਸ਼ਿਆਰਪੁਰ ਜ਼ਿਲ੍ਹੇ ਵਿਚ 6 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਹੁਸ਼ਿਆਰਪੁਰ ਜ਼ਿਲ੍ਹੇ ਵਿਚ 6 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਹੁਸ਼ਿਆਰਪੁਰ, 3 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ 6 ਅਕਤੂਬਰ ਨੂੰ ਜ਼ਿਲ੍ਹੇ ਵਿਚ ਕੱਢੀ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਸਕੂਲਾਂ, ਕਾਲਜਾਂ, ਵਿੱਦਿਅਕ ਸੰਸਥਾਵਾਂ (ਸਰਕਾਰੀ/ਸਹਾਇਤਾ ਪ੍ਰਾਪਤ/ਪ੍ਰਾਈਵੇਟ) ਵਿਚ ਦੁਪਹਿਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਹੁਕਮ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਜਾਰੀ ਕੀਤਾ ਹੈ।